Tuesday, June 7, 2016

ਗੁਰੂ ਅਰਜਨ ਦੇਵ ਜੀ ਸ਼ਹੀਦੀ




ਗੁਰੂ ਜੀ ਦਾ ਮਨ ਬੜਾ ਵਿਸ਼ਾਲ ਸੀ ਤੇ ਧੀਰਜ ਵਾਲਾ ਸੀ, ਸਰੀਰ ਭਾਵੇਂ ਤੁੰਬਾ ਤੁੰਬਾ ਹੋ ਚੁੱਕਾ ਸੀ, ਪਰ ਅਕਾਲ ਪੁਰਖ ਦੇ ਇਸ ਭਾਣੇ ਤੇ ਕੋਈ ਸ਼ਿਕਵਾ ਨਹੀਂ ਸੀ।ਸੰਸਾਰ ਨੂੰ ਸਿਖਿਆ ਦਿੰਦਿਆਂ ਉਹਨਾਂ ਸਮਝਾਇਆ ਕਿ ਦੁਖ ਤੇ ਸੁਖ, ਜੀਵਨ ਦੇ ਦੋ (ਕਪੜ ਰੂਪ) ਪਹਿਲੂ ਹਨ ,ਜਿਸ ਨੂੰ, ਮਨੁੱਖ ਨੂੰ ਪਾਉਣ ਲਈ ਹਮੇਂਸਾਂ ਤਿਆਰ ਰਹਿਣਾ ਚਾਹੀਦਾ ਹੈ, ਸਦੀਵੀ ਸੁੱਖ ਦੀ ਹੀ ਤਾਂਘ ਨਹੀਂ ਰੱਖਣੀ ਚਾਹੀਦੀ , ਪਰਮੇਸ਼ਰ ਦੀ ਰਜ਼ਾ ਤੇ ਕੋਈ ਸ਼ਿਕਵਾ ਨਹੀਂ ਕਰਣਾ ਚਾਹੀਦਾ : 

ਨਾਨਕ ਬੋਲਣੁ ਝਖਣਾ,ਦੁਖ ਛਡਿ ਮੰਗੀਅਹਿ ਸੁਖ ॥ 
ਸੁਖੁ ਦੁਖੁ ਦੁਇ ਦਰਿ ਕਪੜੇ, ਪਹਿਰਹਿ ਜਾਇ ਮਨੁਖ ॥

ਇੰਝ ਲਗਦਾ ਸੀ ਕਿ ਤੱਤੀ ਤਵੀ ਤੇ ਬੈਠ ਕੇ ਵੀ 'ਸ਼ਾਤੀ ਦੇ ਪੁੰਜ' ਦੇ ਮੁਖੋਂ ਇਹ ਬੋਲ ਗੂੰਜ ਰਹੇ ਸਨ ;

ਤੇਰਾ ਕੀਆ ਮੀਠਾ ਲਾਗੈ, ਹਰਿ ਨਾਮੁ ਪਦਾਰਥੁ ਨਾਨਕ ਮਾਗੈ॥

ਅੰਤ ਕਈ ਦਿਨਾਂ ਦੇ ਕਠੋਰ ਤਸੀਹਿਆਂ ਤੋਂ ਬਾਅਦ, ਗੁਰੂ ਜੀ ਦੇ ਸਰੀਰ ਨਾਲ ਪੱਥਰ ਬੰਨ ਕੇ ਉਹਨ੍ਹਾਂ ਨੂੰ ਰਾਵੀ ਵਿਚ ਰੋੜ ਦਿੱਤਾ ਗਿਆ। ੩੦ ਮਈ, ੧੬੦੬ ਈਸਵੀ ਨੂੰ ਗੁਰੂ ਅਰਜਨ ਦੇਵ ਜੀ ਜੋਤੀ ਜੋਤ ਸਮਾ ਗਏ।
ਇਸ ਤਰਾਂ ਸਿਖ ਧਰਮ ਦਾ ਮਹਾਨ ਸੂਰਜ ਜੱਗ ਨੂੰ ਸ਼ਾਂਤੀ ,ਸਦਭਾਵਨਾ, ਨਿਰਮਲਤਾ, ਠੰਡਤਾ, ਪ੍ਰੇਮ, ਪਰਉਪਕਾਰਤਾ, ਸ਼ਹਾਦਤ ਦੇ ਸ਼ੁੱਭ ਗੁਣ ਸਿਖਾਂਉਦਾ ਸਰੀਰ ਕਰਕੇ ਭਾਵੇਂ ਅਸਤ ਹੋ ਗਿਆ, ਪਰ ਜੋਤ ਕਰਕੇ ਸਦਾ ਲਈ ਅਮਰ ਹੋ ਗਿਆ। 

No comments:

Post a Comment